TSK

TSK · ਦਾਨੀਏਲ 2:37

Treasury of Scripture Knowledge references in ਪੰਜਾਬੀ IRV.

Back to passage

ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ l

¶ “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।

ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ।

ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?

ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ

ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।

ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!

ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

¶ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!

ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ। ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।

ਯਿਸੂ ਨੇ ਕਿਹਾ, ‹“ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”›

ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।