TSK

TSK · ਦਾਨੀਏਲ 2:4

Treasury of Scripture Knowledge references in ਪੰਜਾਬੀ IRV.

Back to passage

ਤਦ ਲਾਬਾਨ ਨੇ ਉਸ ਨਗਰ ਦਾ ਨਾਮ ਯਗਰ ਸਾਹਦੂਥਾ ਰੱਖਿਆ ਪਰ ਯਾਕੂਬ ਨੇ ਉਸ ਦਾ ਨਾਮ ਗਲੇਦ ਰੱਖਿਆ।

ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!

ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਤੇ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੱਕ ਜਿਉਂਦਾ ਰਹੇ।

ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”

ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।

ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ।

ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।

ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!

ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।

ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!