TSK

TSK · ਦਾਨੀਏਲ 2:6

Treasury of Scripture Knowledge references in ਪੰਜਾਬੀ IRV.

Back to passage

¶ ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।

ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?

ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ।

ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।