TSK

TSK · ਦਾਨੀਏਲ 2:9

Treasury of Scripture Knowledge references in ਪੰਜਾਬੀ IRV.

Back to passage

ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।

ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।

ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।

¶ ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ

ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।

ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?

ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।

ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।