TSK

TSK · ਦਾਨੀਏਲ 3:4

Treasury of Scripture Knowledge references in ਪੰਜਾਬੀ IRV.

Back to passage

¶ ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।

¶ ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!

¶ ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!

ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:

ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।