TSK

TSK · ਦਾਨੀਏਲ 4:16

Treasury of Scripture Knowledge references in ਪੰਜਾਬੀ IRV.

Back to passage

ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।

ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।

ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ।

ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।

ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,