TSK

TSK · ਦਾਨੀਏਲ 4:33

Treasury of Scripture Knowledge references in ਪੰਜਾਬੀ IRV.

Back to passage

ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਦ ਤੋਂ ਪਾਣੀ ਭਰਿਆ ਜਾਵੇ।

ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।