TSK

TSK · ਦਾਨੀਏਲ 4:36

Treasury of Scripture Knowledge references in ਪੰਜਾਬੀ IRV.

Back to passage

ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ

ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।

ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

‹ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।›