TSK

TSK · ਦਾਨੀਏਲ 4:37

Treasury of Scripture Knowledge references in ਪੰਜਾਬੀ IRV.

Back to passage

ਡੱਡੂ ਤੇਰੇ ਉੱਤੇ, ਤੇਰੀ ਪਰਜਾ ਉੱਤੇ ਅਤੇ ਤੇਰੇ ਸਾਰੇ ਸੇਵਕਾਂ ਉੱਤੇ ਚੜ੍ਹਨਗੇ। ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ

ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।

ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ

¶ ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”

ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।

ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।

ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।

ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ?

ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।

¶ ਉਸ ਵੇਲੇ ਯਿਸੂ ਨੇ ਆਖਿਆ, ‹ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।›

ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।

ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।