TSK

TSK · ਦਾਨੀਏਲ 4:6

Treasury of Scripture Knowledge references in ਪੰਜਾਬੀ IRV.

Back to passage

ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।

¶ ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!

ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।

ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।