TSK

TSK · ਦਾਨੀਏਲ 5:23

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।

¶ ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।

ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?

ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?

ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?

ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।

ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।

ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।

ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?

¶ ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।

¶ ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!

ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!

ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ

ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।

ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ।

ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!

ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।

ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।

ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।

ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ।

ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।