TSK

TSK · ਦਾਨੀਏਲ 5:9

Treasury of Scripture Knowledge references in ਪੰਜਾਬੀ IRV.

Back to passage

ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!

ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।

ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।

ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?

ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।

ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ।