TSK

TSK · ਦਾਨੀਏਲ 6:20

Treasury of Scripture Knowledge references in ਪੰਜਾਬੀ IRV.

Back to passage

ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।

ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,

ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।

ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।

ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,

ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?

ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।

ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!

ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।

ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।

ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।

ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।