TSK

TSK · ਦਾਨੀਏਲ 6:27

Treasury of Scripture Knowledge references in ਪੰਜਾਬੀ IRV.

Back to passage

ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?

ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।

ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।

ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।

ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।

‹ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,›

ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।

ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।