TSK

TSK · ਦਾਨੀਏਲ 6:7

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,

ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,

ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।

ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ!

ਅੱਗੋਂ ਕਸਦੀਆਂ ਨੇ ਰਾਜੇ ਦੇ ਅੱਗੇ ਅਰਾਮੀ ਭਾਸ਼ਾ ਵਿੱਚ ਬੇਨਤੀ ਕੀਤੀ, ਕਿ ਹੇ ਰਾਜਾ, ਤੁਸੀਂ ਲੰਮੀ ਉਮਰ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਸ ਦਾ ਅਰਥ ਦੱਸਾਂਗੇ।

ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।

ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।

ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।

ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।

ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।

ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।

ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।