TSK

TSK · ਦਾਨੀਏਲ 6:8

Treasury of Scripture Knowledge references in ਪੰਜਾਬੀ IRV.

Back to passage

¶ ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।

ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”

ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।

ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।

‹ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।›