TSK

TSK · ਦਾਨੀਏਲ 7:10

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।

ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!

ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,

ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।

¶ ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।

¶ ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,

ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।

ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।

¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।