TSK

TSK · ਦਾਨੀਏਲ 7:28

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?

ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ।

ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।

ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।

ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।

ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ।

ਪਰ ਤੂੰ ਆਪਣੇ ਰਾਹ ਤੁਰਿਆ ਜਾ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ।

ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।

‹ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।›