TSK

TSK · ਦਾਨੀਏਲ 7:5

Treasury of Scripture Knowledge references in ਪੰਜਾਬੀ IRV.

Back to passage

ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।

ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।

¶ ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!

ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।

“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।

ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।

ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।