ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
TSK
TSK · ਦਾਨੀਏਲ 8:15
Treasury of Scripture Knowledge references in ਪੰਜਾਬੀ IRV.
ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।
ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ?
¶ ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।
¶ ‹ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।›
¶ ‹ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।›
ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।