TSK

TSK · ਦਾਨੀਏਲ 8:16

Treasury of Scripture Knowledge references in ਪੰਜਾਬੀ IRV.

Back to passage

ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।

ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।

ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।

ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।”

ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।

ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।

ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?

¶ ‹ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।›