TSK

TSK · ਦਾਨੀਏਲ 8:21

Treasury of Scripture Knowledge references in ਪੰਜਾਬੀ IRV.

Back to passage

ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।

ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।

ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।