TSK

TSK · ਦਾਨੀਏਲ 8:9

Treasury of Scripture Knowledge references in ਪੰਜਾਬੀ IRV.

Back to passage

ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।

¶ ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।

ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।

ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।

ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।

ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ। ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ।

ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ।