TSK

TSK · ਦਾਨੀਏਲ 9:7

Treasury of Scripture Knowledge references in ਪੰਜਾਬੀ IRV.

Back to passage

ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।

ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।

¶ ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”

ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,

ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।

ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

¶ ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।

ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।

¶ ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?

ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ

ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹੇ ਪ੍ਰਭੂ, ਅਸੀਂ ਸਾਡੇ ਰਾਜਿਆਂ ਅਤੇ ਹਾਕਮਾਂ ਅਤੇ ਸਾਡੇ ਪੁਰਖਿਆਂ ਦੇ ਨਾਲ ਤੇਰੇ ਵਿਰੁੱਧ ਪਾਪ ਕੀਤਾ ਹੈ ਇਸ ਲਈ ਅਸੀਂ ਸ਼ਰਮਿੰਦੇ ਹਾਂ।

¶ “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।

¶ ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।