TSK

TSK · ਬਿਵਸਥਾ 14:21

Treasury of Scripture Knowledge references in ਪੰਜਾਬੀ IRV.

Back to passage

ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ।

ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।

ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।

ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।

ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।

ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।

ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।