TSK

TSK · ਬਿਵਸਥਾ 21:5

Treasury of Scripture Knowledge references in ਪੰਜਾਬੀ IRV.

Back to passage

ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ।

ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।

ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਂਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।

ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,

ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ