TSK

TSK · ਬਿਵਸਥਾ 21:6

Treasury of Scripture Knowledge references in ਪੰਜਾਬੀ IRV.

Back to passage

ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ,

ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,

ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।

ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,

ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।