TSK

TSK · ਬਿਵਸਥਾ 23:21

Treasury of Scripture Knowledge references in ਪੰਜਾਬੀ IRV.

Back to passage

ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ

ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।

¶ ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ।

ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ।

ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,

ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,

ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।

“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”

¶ ‹ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।›