TSK

TSK · ਬਿਵਸਥਾ 3:21

Treasury of Scripture Knowledge references in ਪੰਜਾਬੀ IRV.

Back to passage

ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।

ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ਼ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ।

ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!

ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।

ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!