TSK

TSK · ਬਿਵਸਥਾ 32:21

Treasury of Scripture Knowledge references in ਪੰਜਾਬੀ IRV.

Back to passage

ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,

ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।

ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ

ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।

ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।

ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।

ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?

ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।

ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।

“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।

ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।

¶ ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।

ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ