TSK

TSK · ਬਿਵਸਥਾ 4:39

Treasury of Scripture Knowledge references in ਪੰਜਾਬੀ IRV.

Back to passage

ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ।

ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।

ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇੱਕੋ ਪਰਮੇਸ਼ੁਰ ਹੈ।

ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।

ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ

ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।

ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ

ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।