ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
TSK
TSK · ਅਫ਼ਸੀਆਂ 4:21
Treasury of Scripture Knowledge references in ਪੰਜਾਬੀ IRV.
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›
ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।
ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।