TSK

TSK · ਅਸਤਰ 2:21

Treasury of Scripture Knowledge references in ਪੰਜਾਬੀ IRV.

Back to passage

ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।

¶ ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।

ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?

ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।

ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।