TSK

TSK · ਕੂਚ 1:21

Treasury of Scripture Knowledge references in ਪੰਜਾਬੀ IRV.

Back to passage

ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।

ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।

ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ।

¶ ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।

ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ