TSK

TSK · ਕੂਚ 13:2

Treasury of Scripture Knowledge references in ਪੰਜਾਬੀ IRV.

Back to passage

ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲ ਡੰਗਰਾਂ ਵਿੱਚੋਂ ਹਰ ਪਹਿਲੌਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਲਈ ਹੋਣਗੇ।

ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ।

ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ

ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।

ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।

ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।

ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।