TSK

TSK · ਕੂਚ 13:21

Treasury of Scripture Knowledge references in ਪੰਜਾਬੀ IRV.

Back to passage

ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।

ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।

ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।

ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।

ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।

ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।

ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।

¶ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।