TSK

TSK · ਕੂਚ 13:5

Treasury of Scripture Knowledge references in ਪੰਜਾਬੀ IRV.

Back to passage

ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ

ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।

ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ।

ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ, ਜਿਸ ਦੇ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ, ਮੈਂ ਤੁਹਾਨੂੰ ਉਹ ਮਿਲਖ਼ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ।

¶ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ।

ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।

ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ।

¶ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ, ਯਬੂਸੀ ਅਤੇ ਗਿਰਗਾਸ਼ੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ

¶ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,

ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।