TSK

TSK · ਕੂਚ 13:9

Treasury of Scripture Knowledge references in ਪੰਜਾਬੀ IRV.

Back to passage

ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।

¶ ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।

ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।

ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ।

ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।

ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।

ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।

ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!

ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।

ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।

ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।

¶ ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।

ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।

ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!

‹ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।›

ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ!