TSK

TSK · ਕੂਚ 14:21

Treasury of Scripture Knowledge references in ਪੰਜਾਬੀ IRV.

Back to passage

ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।

ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।

ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।

ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।

ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।

ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।

ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!

ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,

ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?

ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?