TSK

TSK · ਕੂਚ 20:21

Treasury of Scripture Knowledge references in ਪੰਜਾਬੀ IRV.

Back to passage

ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।

¶ ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਰਬਤ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ।

¶ ਤਦ ਸੁਲੇਮਾਨ ਨੇ ਆਖਿਆ, ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।

ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।

ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,