TSK

TSK · ਕੂਚ 21:13

Treasury of Scripture Knowledge references in ਪੰਜਾਬੀ IRV.

Back to passage

ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ

¶ ਤਦ ਮੂਸਾ ਨੇ ਯਰਦਨ ਦੇ ਪਾਰ ਪੂਰਬ ਵੱਲ ਤਿੰਨ ਸ਼ਹਿਰ ਵੱਖਰੇ ਕੀਤੇ,

ਤਦ ਤੁਸੀਂ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਤਿੰਨ ਸ਼ਹਿਰ ਆਪਣੇ ਲਈ ਵੱਖਰੇ ਰੱਖਿਓ,

¶ ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ।

ਇਸਰਾਏਲੀਆਂ ਨਾਲ ਗੱਲ ਕਰ ਕਿ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਸ ਦੇ ਬਾਰੇ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ

ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।

ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ?

ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ।