ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
TSK
TSK · ਕੂਚ 21:14
Treasury of Scripture Knowledge references in ਪੰਜਾਬੀ IRV.
ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।
¶ ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,
¶ ‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।
¶ ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ। ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।
ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!
ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।