ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।
TSK
TSK · ਕੂਚ 21:6
Treasury of Scripture Knowledge references in ਪੰਜਾਬੀ IRV.
ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।
ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
¶ ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।
ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ।
ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ।
ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।