TSK

TSK · ਕੂਚ 21:8

Treasury of Scripture Knowledge references in ਪੰਜਾਬੀ IRV.

Back to passage

ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ

ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।”

ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।

ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”

¶ ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?

ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।