TSK

TSK · ਕੂਚ 23:21

Treasury of Scripture Knowledge references in ਪੰਜਾਬੀ IRV.

Back to passage

ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ।

ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ

ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।

¶ ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।

ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!

ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!

ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।

ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।

ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”

ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।

‹ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।›

‹ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”›

ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!

ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,

¶ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।

¶ ‹ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ›

¶ ‹ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,›