TSK

TSK · ਕੂਚ 29:13

Treasury of Scripture Knowledge references in ਪੰਜਾਬੀ IRV.

Back to passage

ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।

ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ।

ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।

ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,

ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।

ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।

ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।

ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੀ ਦੀ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ

ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ

ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।

ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!

ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।

ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।