TSK

TSK · ਕੂਚ 4:13

Treasury of Scripture Knowledge references in ਪੰਜਾਬੀ IRV.

Back to passage

ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।

ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।

¶ ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।

ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।

ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।

ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।

‹ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।›