TSK

TSK · ਕੂਚ 4:21

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।

ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ਼ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ।

ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।

ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ।

ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।

ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।

ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।

ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।

ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।

ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।

ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।

ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।