TSK

TSK · ਗਲਤੀਆਂ ਨੂੰ 1:21

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।

ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ

¶ ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।

ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ।

ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ l