TSK

TSK · ਗਲਤੀਆਂ ਨੂੰ 4:21

Treasury of Scripture Knowledge references in ਪੰਜਾਬੀ IRV.

Back to passage

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।›

‹ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।›

ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ‹ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ।› ਇਹ ਮਨੁੱਖ ਦਾ ਪੁੱਤਰ ਕੌਣ ਹੈ?”

¶ ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।

ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ।